ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨਾਂ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਆਧੁਨਿਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਊਪੁਰ ਅਫਗਾਨਾ, ਗੁਰਦਾਸਪੁਰ ਅਤੇ ਨਵਪ੍ਰੀਤ ਸਿੰਘ ਵਾਸੀ ਪਿੰਡ ਮਾਛੀਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਯੂ.ਕੇ. ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ...








