ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ
ਬਰਨਾਲਾ, 10 ਨਵੰਬਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ ਖੇਤਾਂ ਤੋਂ ਬਾਹਰ ਇਸਦਾ ਪ੍ਰਬੰਧ ਕਰਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਾਂ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਲਗਭਗ 90 ਬੇਲਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਹਨ ਜੋ ਝੋਨੇ ਦੀ ਪਰਾਲੀ ਇਕੱਠੀ ਕਰਕੇ ਉਸ ਦੀਆਂ ਗੱਠਾਂ ਬਣਾ ਕੇ ਡੰਪ ਸਾਈਟਾਂ ਤੇ ਰੱਖਦੇ ਹਨ। ਇਨ੍ਹਾਂ ਵਿੱਚੋਂ 10 ਵੱਡੇ ਬੇਲਰ ਹੋਰ ਜ਼ਿਲ੍ਹਿਆਂ ਤੋਂ ਵੀ ਆਏ ਹਨ ਜੋ ਪ੍ਰਤੀਦਿਨ 300-400 ਏਕੜ ਪਰਾਲੀ ਦੀ ਸੰਭਾਲ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਇਸ ਸਮੇਂ 16 ਵੱਖ-ਵੱਖ ਡੰਪ ਸਾਈਟਾਂ ਹਨ ਜਿੱਥੇ ਪਰਾਲੀ ਦੀਆਂ ਗੱਠਾਂ ਸੰਭਾਲੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਗਹਿਲ ਦੇ 5 ਕਿਸਾਨਾਂ ਦੀ ਸ਼ਲਾਘਾ ਕੀਤੀ ਜੋ ਬੇਲਰ ਚਲਾ ਕੇ ਪਰਾਲੀ ਦਾ ਪ੍ਰਬੰਧ ਕਰਨ ਦੇ ਨਾਲ ਹੋਰਨਾਂ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿਚ ਮਦਦ ...








