Shadow

Tag: punjab news

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲ...
ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Crime, hot news
ਚੰਡੀਗੜ੍ਹ, 31 ਮਈ: ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।" ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ...
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,927 ਹੋ ਗਈਆਂ। ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ,...
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 31 ਮਈ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ 'ਸਿੱਖਿਆ ਕ੍ਰਾਂਤੀ' ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 'ਸਿਤਾਰੇ ਜ਼ਮੀਨ ਤੇ' ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰ...
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

breaking news
ਚੰਡੀਗੜ੍ਹ, 31 ਮਈ: ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ 'ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ 'ਤੇ ਸਿਖਰਲੇ ਸਥਾਨ 'ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔ...
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

breaking news
*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼...
ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

Politics
ਚੰਡੀਗੜ੍ਹ, 30 ਮਈ 2026:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

Politics
ਚੰਡੀਗੜ੍ਹ; 30 ਮਈ 2026: ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ। 28 ਮਈ ਨੂੰ ਮਾਹਵਾਰੀ ਸਿਹਤ ਸਫਾਈ ਦਿਵਸ ਮੌਕੇ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ "ਮਾਹਵਾਰੀ ਸਫਾਈ ਪਾਠਕ੍ਰਮ" ਦੇ ਪੜਾਅਵਾਰ ਸੂਬਾ ਪੱਧਰੀ ਵਿਸਥਾਰ ਦਾ ਐਲਾਨ ਕੀਤਾ। ਪਾਠਕ੍ਰਮ ਦਾ ਪਹਿਲਾ ਸੈਸ਼ਨ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਕੱਲ੍ਹ, ਭਾਵ 29.05.2026 ਨੂੰ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਨਾਲ 3,600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 6ਵੀਂ ਤੋਂ 10ਵੀਂ ਜਮਾਤ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ। ਇਹ ਪਹਿਲਕਦਮੀ ਭਗ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

hot news
ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ। ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ...