Shadow

Tag: punjab news

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

National
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ,  ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 29 ਅਕਤੂਬਰ ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫ...
‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,362 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 1 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ

National, Politics, Punjab
ਸੰਗਰੂਰ, 28 ਅਕਤੂਬਰ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲੱਗੇ ਆਰ.ਓ. ਦਾ ਟੀ.ਡੀ.ਐਸ ਚੈਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਅਤੇ ਸਾਰੇ ਸੈਂਟਰਾਂ ਵਿੱਚ ਆਰ.ਓ. ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾ...
ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Punjab
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ ਸੀ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਪਿੰਡ ਵਿਕਾਸ ਨਾਲ ਰੋਸ਼ਨ ਹੋਵੇ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਪੂਰੀ ਹੋਣ ਤੋਂ ਬਾਅਦ, ਆਲੇ-ਦੁਆਲੇ ਦੇ ਪਿੰਡਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਥਾਨਕ ਕਾਰੋਬਾਰ ਅਤੇ ਖੇਤੀਬਾੜੀ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌ...
ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

National, Politics, Punjab
ਮਾਲੇਰਕੋਟਲਾ, 28 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 560 ਤੋਂ ਵੱਧ ਰਿਆਸਤਾਂ ਨੂੰ ਇੱਕ ਰਾਸ਼ਟਰ ਵਿੱਚ ਜੋੜਨ ਵਿੱਚ ਸਰਦਾਰ ਪਟੇਲ ਦਾ ਯੋਗਦਾਨ ਦੇਸ਼ ਦੇ ਇਤਿਹਾਸ ਦਾ ਪ੍ਰੇਰਣਾਦਾਇਕ ਅਧਿਆਇ ਹੈ। ਇਸ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਏਕਤਾ, ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੀਆਂ ਮੁੱਲਾਂ ਨਾਲ ਜੋੜਨਾ ਹੈ। ਇਸ ਸਬੰਧੀ ਰਚਨਾਤਮਕ ਮੁਕਾਬਲੇ, ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਦਰਸ਼ਨੀਆਂ ਵੀ ਕਰਵਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਰਚ ਦੌਰਾਨ ਟਰੈਫਿਕ ਪ੍ਰਬੰਧ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਜਾਂ ਅਸੁਵਿਧਾ ਪੈਦਾ ਨਾ ਹੋਵੇ। ਉਨ੍ਹਾਂ ਨੇ ਕਾਰਜ ਸਾਧਕ ਅਫਸਰ ਨੂ...
ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

National, Politics, Punjab
ਹੁਸ਼ਿਆਰਪੁਰ, 28 ਅਕਤੂਬਰ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਮੁੱਖ ਖੇਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਵਰਤੋਂ ਅਤੇ ਕੂੜਾ ਸੁੱਟਣ ਵਿਰੁੱਧ ਚੈਕਿੰਗ ਕੀਤੀ। ਇਸ ਦੌਰਾਨ ਕਾਰਵਾਈ ਕਰਦੇ ਹੋਏ ਅਧਿਕਾਰੀ ਨੇ ਸ਼ਹਿਰ ਵਿੱਚ ਕੂੜਾ ਸੁੱਟਣ ਲਈ 2 ਚਲਾਨ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਸਬੰਧਤ 4 ਚਲਾਨ (ਕੁੱਲ 6 ਚਲਾਨ) ਜਾਰੀ ਕੀਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਾਰੇ ਨਾਗਰਿਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਹੁਸ਼ਿਆਰਪੁਰ ਸ਼ਹਿਰ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

National, Politics, Punjab
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮ...
ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ 27 ਅਕਤੂਬਰ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ...