Shadow

Tag: punjab news

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 11 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 234 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 338 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,220 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈ...
ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

National, Politics, Punjab
ਚੰਡੀਗੜ੍ਹ, 21 ਅਕਤੂਬਰ: ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ। ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿਆ ਮੰ...
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

National, Politics, Punjab
ਚੰਡੀਗੜ੍ਹ, 21 ਅਕਤੂਬਰ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉੱਥੇ ਹੀ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਸੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।...
ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ

National, Politics, Punjab
ਫ਼ਾਜ਼ਿਲਕਾ, 21 ਅਕਤੂਬਰ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਸ. ਗੁਰਮੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਪਾਲ,  ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਵਿਸ਼ੇਸ਼ ਤੌਰ ’ਤੇ ਪੁੱਜੇ। ਡੀ.ਐਸ.ਪੀ. ਸ੍ਰੀ ਲਵਦੀਪ ਸਿੰਘ ਗਿਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਐਸ.ਐਸ.ਪੀ ਸ. ਗੁਰਮੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਖਾਤਰ ਆਪਣੀ ਜਾਨਾ ਗਵਾਉਣ ਵਾਲੇ ਸ਼ਹੀਦਾਂ *ਤੇ ਸਾਨੂੰ ਮਾਣ ਹੈ ਜੋ ਜਾਨ ਦੀ ਪਰਵਾਹ ਕੀਤੇ ਬਿਨਾਂ ਸਰਹੱਦਾਂ *ਤੇ ਰਹਿ ਕੇ ਦੇਸ਼ ਦੀ ਰਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕ...
ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ

National, Politics, Punjab
ਬਟਾਲਾ, 21 ਅਕਤੂਬਰ ( ) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ), ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਡੀ.ਐੱਸ.ਪੀ ਰਾਜੇਸ਼ ਕੱਕੜ, ਉਂਕਾਰਦੀਪ ਸਿੰਘ ਮੱਲੀ ਡਿਪਟੀ ਜਿਲ੍ਹਾ ਅਟਾਰਨੀ, ਇੰਸਪੈਕਟਰ ਅਨਿਲ ਪਵਾਰ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ। ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕ...
ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

National
ਫਰੀਦਕੋਟ  21 ਅਕਤੂਬਰ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 13 ਦਸੰਬਰ 2025  ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪ...
ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ(ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ.ਐਸ.ਆਈ. ...
ਪੰਜਾਬ ਦੇ ਕੈਬਨਿਟ ਮੰਤਰੀਆਂ  ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

National
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ...
ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

National, Politics, Punjab
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ 'ਆਮ ਆਦਮੀ ਕਲੀਨਿਕ' ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ। ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ 316 ਅਤੇ ਪੇਂਡੂ ਖੇਤਰਾਂ ਵਿੱਚ 565 ਸਮੇਤ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿਹਨਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ...
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਮੇਤ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਮੇਤ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ

National, Politics, Punjab
ਚੰਡੀਗੜ੍ਹ/ਗੜ੍ਹਸ਼ੰਕਰ, 19 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਸਮੇਤ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਸਮੇਤ ਹੋਰਨਾਂ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ ਦਿੱਤੀਆਂ ਹਨ। ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਾਨੂੰ ਸਾਡੇ ਰਵਾਇਤੀ ਤਿਉਹਾਰਾਂ ਨੂੰ ਪੂਰੀ ਮਾਣ ਅਤੇ ਮਰਿਆਦਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਗੁਰੂਆਂ-ਪੀਰਾਂ ਵੱਲੋਂ ਸੱਚ ਦੇ ਮਾਰਗ ਦੇ ਚੱਲਣ ਦੀਆਂ ਦਿੱਤੀਆਂ ਸਿੱਖਿਆਵਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਸਭਨਾਂ ਦੀ ਸੁੱਖ-ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਜਿਹੇ ਪਵਿੱਤਰ ਦਿਹਾੜੇ ਰਵਾਇਤੀ ਢੰਗ ਨਾਲ ਮਨਾਏ ਜਾਣ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਜਿੱਥੇ ਪ੍ਰਦੂਸ਼ਣ ਫੈਲਦਾ ਹੈ, ਉੱਥੇ ਇਨ੍ਹਾਂ ਦੇ ਧਮਾਕਿਆਂ ਨਾਲ ਬੇਜ਼ੁਬਾਨ ਜਾਨਵਰਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ। ਇਸ ਲਈ ...