ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ।
ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ 'ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”
ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾ...








