Shadow

Tag: punjab news

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

National, Politics, Punjab
ਚੰਡੀਗੜ੍ਹ, 9 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰੇਗੀ। ਇਸ ਕਮੇਟੀ ਦਾ ਗਠਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਪੰਜਾਬ ਵਿੱਚ ਅਗਾਂਹਵਧੂ, ਪਾਰਦਰਸ਼ੀ ਅਤੇ ਨਿਵੇਸ਼-ਪੱਖੀ ਰੀਅਲ ਅਸਟੇਟ ਮਾਹੌਲ ਸਿਰਜਣ ਲਈ ਨੀਤੀ ਘੜਨ ਵਾਸਤੇ ਸੁਝਾਅ ਪ੍ਰਦਾਨ ਕਰਨਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਪਹਿਲ ਤਹਿਤ ਰੀਅਲ ਅਸਟੇਟ ਖੇਤਰ ਦੇ ਪ੍ਰਮੁੱਖ ਭਾਈਵਾਲਾਂ ਦੇ ਸਰਗਰਮ ਸਹਿਯੋਗ ਰਾਹੀਂ ਇੱਕ ਬਿਹਤਰੀਨ ਨੀਤੀ ਮਾਡਲ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਖੇਤਰ ਵਿੱਚ ਟਿਕਾਊ ਵਿਕਾਸ, ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇਸ਼-ਪੱਖੀ ...
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

National, Politics, Punjab
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ 6000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਤੇ ਪੁਨਰਵਾਸ ਨੀਤੀਆਂ ਅਨੁਸਾਰ ਪੈਸਕੋ ਵੱਲੋਂ ਕੀਤਾ ਗਿਆ ਇਹ ਇੱਕ ਮਹੱਤਵਪੂਰਣ ਉਪਰਾਲਾ ਹੈ ਜਿਸ ਦਾ ਮਕਸਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣਾ ਹੈ। ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਰਾਜ ਦੀਆਂ ਅਹਿਮ ਸੰਪਤੀਆਂ ਦੀ ਸੁਰੱਖਿਆ ਕਰਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਪ੍ਰਸ਼ੰਸਾ ਕ...
‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 9 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 222 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,432 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 17.7 ਕਿਲੋ ਹੈਰੋਇਨ, 501 ਗ੍ਰਾਮ ਅਫੀਮ, 26,983 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱ...
ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

National, Politics, Punjab
ਜਗਰਾਉਂ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ ਮਰਹੂਮ ਗਾਇਕ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਸੂਬੇ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖ਼ੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਭਾਵੁਕ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ਵਿੱਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਲੱਖਾਂ ਪੰਜਾਬੀਆਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੇ ਨੌਜਵਾਨ ਗਾਇਕ ਰਾਜਵੀਰ ਜਵੰਦਾ ਦੀ ਸ਼ਾਨਦਾਰ ਪੇਸ਼ਕਾਰੀ ਨੂੰ ਚੇਤੇ ਕ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

National, Politics, Punjab
ਕਾਲਝਰਾਨੀ (ਬਠਿੰਡਾ), 9 ਅਕਤੂਬਰ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਿਕ ਸਿਹਤ ਅਤੇ ਮਨ ਦੀ ਤੰਦਰੁਸਤੀ ਲਈ ਪੰਜਾਬ ਭਰ ਵਿੱਚ 3100 ਤੋਂ ਵੱਧ ਨਵੇਂ ਖੇਡ ਮੈਦਾਨ ਸਥਾਪਤ ਕਰਨ ਦਾ ਕੰਮ ਅੱਜ ਸ਼ੁਰੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਸਿਖ਼ਰ ਉੱਤੇ ਲੈ ਜਾ ਕੇ ਮਹੱਤਵਪੂਰਨ ਯੋਗਦਾਨ ਪਾਉਣਗੇ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸਟੇਡੀਅਮ ਨੌਜ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 9 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤ...
‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,196 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ...
ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 7 ਅਕਤੂਬਰ 2025: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ। ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲਤ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰ...
“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ "ਈਜ਼ੀ ਰਜਿਸਟਰੀ" ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ...