Shadow

Tag: punjab news

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 6 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ। ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦਈ ਸਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਨਾਲ ਜਿੱਥੇ ਮਹਾਨ ਗੁਰੂ ਸਾਹਿਬ ਜੀ ਨੂੰ ਨਿਮਾਣੀ ਸ਼ਰਧ...
ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 6 ਅਕਤੂਬਰ  ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਜਸਵੰਤ ਸਿੰਘ ਅਤੇ ਨਾਭਾ ਪਾਵਰ ਪਲਾਂਟ ਦੇ ਪ੍ਰਸ਼ਾਸਕੀ ਮੁਖੀ ਗਗਨਵੀਰ ਚੀਮਾ ਨੇ ਮੁੱਖ ਮੰਤਰੀ ਨੂੰ ਸਹਾਇਤ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਕੰਪਨੀ ਆਪਣਾ ਨੈਤਿਕ ਫਰਜ਼ ਸਮਝਦੀ ਹੈ। ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਕੰਪਨੀ ਅਤੇ ਪ੍ਰਬੰਧਕਾਂ ਨੇ ਸੂਬਾ ਸਰਕਾਰ ਨੂੰ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਸੰਕਟ ਦੀ ਘੜੀ ਵਿੱਚ ਕੁਦਰਤੀ ਆਫਤ ਦੇ ਪੀੜਤਾਂ ਨਾਲ ਇਕਜੁਟ ਹੋ ਕੇ ਖੜ੍ਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ ਜਿਸ ਦਾ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸ...
ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

National, Politics, Punjab
ਚੰਡੀਗੜ੍ਹ, 6 ਅਕਤੂਬਰ: ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ। ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। 14 ਅਕਤੂਬਰ, 2025 (ਮੰਗਲਵਾਰ): ਨਾਮਜ਼ਦਗੀਆਂ ਦੀ ਪੜਤਾਲ ਦੀ ਮਿਤੀ 16 ਅਕਤੂਬਰ, 2025 (ਵੀਰਵਾਰ): ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 24 ਅਕਤੂਬਰ, 2025 (ਸ਼...

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

National, Politics, Punjab
ਮਾਨਸਾ, 6 ਅਕਤੂਬਰ           ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।        ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।       ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ...

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ। ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹ...
ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ 'ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਇਸ ਪਵਿੱਤਰ ਅਸਥਾਨ ਤੋਂ ਅਧਿਆਤਮਿਕ ਅਤੇ ਮਾਨਸਿਕ ਤੌਰ ‘ਤੇ ਤਾਕਤ ਪ੍ਰਾਪਤ ਕਰਦੇ ਹਨ ਅਤੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁ...
‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ...