Shadow

Tag: punjab news

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

National, Politics, Punjab
ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ "ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26" ਕਰਵਾਏ ਜਾਣਗੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ। ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਦੇਣ ਦੇ ਮਾਪਦੰਡਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕ...
ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

National, Politics, Punjab
ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ 'ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰਮਲ ਹੋ ...
ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

National, Politics, Punjab
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ। ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ। ਸਿੱਧਵਾਂ ਨਹਿਰ `ਤ...
ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰ...
2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ-ਕ...
ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

National, Politics, Punjab
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ 'ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਅੱਗੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

National, Politics, Punjab
ਲੁਧਿਆਣਾ, 4 ਅਕਤੂਬਰ (000) - ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਵੀਆਂ ਦੇ ਨਾਲ ਸਮੂਹ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬਹੁਤ ਵੱਡਾ ਉਪਰਾਲਾ ਹੈ ਜਿੱਥੇ ਵੱਖ-ਵੱਖ 22 ਰਾਜਾਂ ਦੇ ਖਾਣ-ਪੀਣ ਦੇ ਸਟਾਲ ਲੱਗੇ ਹਨ। ਉਨ੍ਹਾਂ ਕਿਹਾ ਇਹ ਮੇਲਾ ਭਾਰਤ ਦੀ ਪੁਰਾਤਨ ਸੱਭਿਅਤਾ ਨੂੰ ਦਰਸਾਉਂਦਾ ਹੈ ਜਿੱਥੇ ਵੱਖ-ਵੱਖ ਸੂਬਿਆਂ ਦੇ ਕਲਾਕਾਰ ਆਪਣੀ ਕਲਾ ਦਾ ਜੌਹਰ ਵਿਖਾਉਣਗੇ। ਉਨ੍ਹਾਂ ਨੌਜਵਾਨਾਂ, ਬੱਚਿਆਂ ਤੇ ਹਰ ਉਮਰ ਵਰਗ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਮੇਲੇ ਦਾ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੇ...
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

National, Politics, Punjab
ਲਹਿਰਾ (ਸੰਗਰੂਰ), 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿ...
ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ  ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ। ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ - ਉਹ ਗਿਆਨ ਅਤੇ ਕਦਰਾਂ...
ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਰਦੀ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਅਗਸਤ ਮਹੀਨੇ ਵਿੱਚ ਇੱਕ ਖਾਸ ਡਰਾਈਵ ਸ਼ੁਰੂ ਕੀਤੀ ਗਈ ਜਿਸ ਦੌਰਾਨ 1,486 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 561 ਚਲਾਨ ਜਾਰੀ ਕੀਤੇ ਗਏ। ਖ਼ਾਸ ਤੌਰ 'ਤੇ, ਇਸ ਮੁਹਿੰਮ ਦੌਰਾਨ 187 ਸਕੂਲਾਂ ਵਿੱਚ ਵੀ ਜਾਂਚ ਕੀਤੀ ਗਈ। ਪਾਲਿਸੀ ਦੇ ਨਿਯਮਾਂ ਬਾਰੇ ਸਮਝਾਉਂਦੇ ਹ...