ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਮਾਨਸਾ, 21 ਫਰਵਰੀ 2026:
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।”
ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ...








