ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ
ਫ਼ਿਰੋਜ਼ਪੁਰ 30 ਮਈ - ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ।
ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਕੂਲੀ ਵਾਤਾਵਰਣ ਅਤੇ ਮੈਗਾ ਪੀਟੀਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ...








