ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼
ਚੰਡੀਗੜ੍ਹ, 24 ਸਤੰਬਰ:
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ।
ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਇਸ ਦੇ ਨਾਲ-ਨਾਲ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਤੱਤ ਵੀ ਹਾਲਾਤ ਦਾ ਫਾਇਦਾ ਉਠ...







