ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ
ਚੰਡੀਗੜ੍ਹ, 23 ਸਤੰਬਰ:
ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।
ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ...








