ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ
ਚੰਡੀਗੜ੍ਹ, 14 ਸਤੰਬਰ:
ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ ਦੌਰਾਨ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ।
ਇਸ ਵਿਆਪਕ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਇਨ੍ਹਾਂ ਬੀਮਾਰੀਆਂ ਵਿੱਚ ਗਲ ਘੋਟੂ, ਖੁਰ ਰੋਗ, ਥਣਾਂ ਦੀ ਬੀਮਾਰੀ, ਚਿੱਚੜ ਰੋਗ, ਚਮੜੀ ਰੋਗ, ਮੋਕ ਲੱਗਣੀ ਆਦਿ ਰੋਗਾਂ ਅਤੇ ਪੋਸ਼ਣ ਦੀ ਘਾਟ ਸ਼ਾਮਲ ਹੈ। ਇਸ ਬਹੁ-ਪੱਖੀ ਮੁਹਿੰਮ ਤਹਿਤ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਮੁਕਤ ਕਰਨ ਅਤੇ ...








