ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ
ਚੰਡੀਗੜ੍ਹ, 11 ਸਤੰਬਰ:
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦ...






