ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ,ਮੁਹਿੰਮ ਦੀ ਸਿੱਖਿਆ ਮੰਤਰੀ ਨੇ ਕੀਤੀ ਸੁਰੂਆਤ
ਚੰਡੀਗੜ੍ਹ/ਸਰਸਾ ਨੰਗਲ/ਕੀਰਤਪੁਰ ਸਾਹਿਬ 08 ਸਤੰਬਰ
ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਕੂਲ ਸਰਸਾ ਨੰਗਲ ਤੋਂ ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ਮੁਹਿੰਮ ਦੀ ਸੁਰੂਆਤ ਕੀਤੀ ਹੈ ਅਤੇ ਇਸ ਮੁਹਿੰਮ ਵਿੱਚ ਹਰ ਕਿਸੇ ਨੂੰ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਕਾਰਨ ਪੰਜਾਬ ਦੇ ਲਗਭਗ 20 ਹਜ਼ਾਰ ਸਰਕਾਰੀ ਸਕੂਲ ਬੰਦ ਕੀਤੇ ਹੋਏ ਸਨ, ਜ਼ਿਨ੍ਹਾਂ ਨੂੰ ਅੱਜ ਸਾਫ ਸਫਾਈ ਲਈ ਖੋਲਿਆ ਗਿਆ ਹੈ, ਭਲਕੇ 9 ਸਤੰਬਰ ਨੂੰ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀ ਪਹੁੰਚ ਜਾਣਗੇ। ਅੱਜ ਅਸੀ ਇਨ੍ਹਾਂ ਸਰਕਾਰੀ ਸਕੂਲਾਂ ਦੀ ਸਾਫ ਸਫਾਈ ਅਤੇ ਸਥਿਤੀ ਜਾਨਣ ਲਈ ਇੱਕ ਵਿਸੇਸ਼ ਮੁਹਿੰਮ ਅਰੰਭ ਕੀਤੀ ਹੈ। ਜਿਸ ਤਹਿਤ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਸਾਫ ਸਫਾਈ ਦਾ ਵਿਸੇਸ਼ ਅਭਿਆਨ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ, ਪਿੰਡਾਂ ਦੇ ਪੰਚਾਂ, ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਸਕੂਲ ਮੈਂਨੇਜਮੈਂਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਰਕਾ...








