ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ ਐਸਬੀਐਸ ਨਗਰ ਦੇ ਪੋਜੇਵਾਲ ਵਿਖੇ ...








