ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ
ਲਹਿਰਾਗਾਗਾ, 15 ਫਰਵਰੀ
ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ ਲਿਆ।
ਕੈਬਨਿਟ ਮੰਤਰੀ ਨੇ ਸਮਾਗਮਾਂ ਦੌਰਾਨ ਸ਼ਿਵ ਭਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਵਰਗੇ ਧਾਰਮਿਕ ਤਿਉਹਾਰ ਸਿਰਫ਼ ਆਸਥਾ ਦਾ ਪ੍ਰਗਟਾਵਾ ਹੀ ਨਹੀਂ ਹੁੰਦੇ, ਸਗੋਂ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਬਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦੀ ਭ...








