ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ।
ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾ...








