ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 17 ਫਰਵਰੀ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ।
ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗ...








