Shadow

Tag: punjab news

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 14 ਅਕਤੂਬਰ: ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇਹਨਾਂ ਕਲੀਨਿ...
ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

National, Politics, Punjab
*ਬੰਗਲੁਰੂ/ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ...
ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ,  ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ...
ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

National, Politics, Punjab
ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਲਈ ਕਿਹਾ ਅਤੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਕੀਤੀ ਕਿ ਉਹ ਪਛਾਣ ਕੀਤੇ ਗਏ ਸਾਰੇ ਜ਼ੋਨਾਂ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ ਲਾਗੂਕਰਨ ਪੜਾਅ ਦੌਰਾਨ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਟ੍ਰੈਫਿਕ ਪ੍ਰਬੰਧਾਂ ...
ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

National, Politics, Punjab
ਚੰਡੀਗੜ੍ਹ, 13 ਅਕਤੂਬਰ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 13 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

National, Politics, Punjab
ਚੰਡੀਗੜ੍ਹ, 13 ਅਕਤੂਬਰ*: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ਅਤ...
ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

National, Politics, Punjab
*ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ*: ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡੇ। ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 11 ਸਤੰਬਰ ਨੂੰ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 45 ਦਿਨਾਂ ਦੀ ਇਹ ਸਮਾਂ ਹੱਦ 28 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਮ...
ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

National, Politics, Punjab
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ। ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ ਦੋਵਾਂ ਖਿੱਤਿਆਂ...
ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 13 ਅਕਤੂਬਰ: ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ ਹੈ ਅਤੇ ਜਿਸ ਨੂੰ ਤਿਰੂਪੁਰ ਤੇ ਇਰੋਡ ਵਰਗੇ ਪ੍ਰਮੁੱਖ ਟੈਕਸਟਾਈਲ ਕਲੱਸਟਰਾਂ ਵਿੱਚ ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਅਧਾਰਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀਜ਼) ਸਥਾਪਤ ਕਰਨ ਲਈ ਜਾਣਿਆ ਜਾਂਦਾ ਹੈ, ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਮੈਂਬਰ (ਉਦਯੋਗ ਅਤੇ ਵਣਜ) ਵੈਭਵ ਮਹੇਸ਼ਵਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਉੱਚ-ਪੱਧਰੀ ਕਮੇਟੀ ਵੱਲੋਂ ਕੀਤੇ ਵਿਆਪਕ ਯਤਨਾਂ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਬੁੱਢਾ ਦਰਿਆ ਪ੍ਰਦੂਸ਼ਣ ਦਾ ਹੱਲ ਕਰਨਾ ਅਤੇ ਪੰਜਾਬ ਦੇ ਉਦਯੋਗਿਕ ਕਲੱ...