ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ
ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ।
ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ...








