ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ
ਕੋਟਕਪੂਰਾ 15 ਫਰਵਰੀ ( )
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ।
ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਉਹ ਪਾਰਟੀ ਹੈ ਜੋ ਹ...








