Shadow

Tag: punjab news

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

breaking news
ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ। ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹ...
ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

local news
ਅਮਰਗੜ੍ਹ /ਮਾਲੇਰਕੋਟਲਾ, 27 ਮਈ :                    ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ। ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰ...
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

local news
ਸੰਗਰੂਰ, 27 ਮਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ...
ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

local news
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ। ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

hot news
ਗੁਰਦਾਸਪੁਰ 27 ਮਈ (  ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 1:00 ਵਜੇ ਤੱਕ ਲੱਗੇਗਾ। ਇਸ ਸਬੰਧੀ ਜ਼ਿਲ੍ਹਾ ਰੋਗਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 108 Ambulance (ZEN PLUS PVT LTD), Sewa-Kendar Gurdaspur, Swift Security, SBI Life Gurdaspur, Vishal Mega Mart Gurdaspur, Maruti Suzuki Gurdaspur, E-Kart Gurdaspur ਵੱਖ-ਵੱਖ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। (ZEN PLUS PVT LTD) ਵਲੋਂ EMT (Emergency Medical Technician), ERO (Emergency Respondent Officer), Driver ਰੱਖੇ ਜਾਣਗੇ ।  ਜਿਸ ਲਈ ਯੋਗਤਾ 12th...
ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

hot news
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

local news
ਗੁਰਦਾਸਪੁਰ 27 ਮਈ - ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ। ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ...
ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

hot news, Politics
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ...
ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

local news
ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ। ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਈਆਂ, ਜਿਸ ਵਿਚ ਵੋਟਰਾਂ ਨੇ ਉਤਸ਼ਾਹਪੂਰਵਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਕੌਂਸਲ ਮੁਕੇਰੀਆਂ ਵਿਚ 65.90 ਫੀਸਦੀ, ਦਸੂਹਾ ਵਿਚ 63.18 ਫੀਸਦੀ, ਗੜ੍ਹਸ਼ੰਕਰ ਵਿਚ 65.34 ਫੀਸਦੀ, ਹਰਿਆਣਾ ਵਿਚ 68.8 ਫੀਸਦੀ, ਗੜ੍ਹਦੀਵਾਲਾ ਵਿਚ 75.03 ਫੀਸਦੀ ਅਤੇ ਉੜਮੁੜ ਟਾਂਡਾ ਵਿਚ 67.07 ਫੀਸਦੀ ਵੋਟਾਂ ਪਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਬਣਾਏ ਗਏ 118 ਪੋਲਿੰਗ ਕੇਂਦਰਾਂ ਵਿਚ ਵੋਟ ਪ੍ਰਕਿਰਿਆ ਸ਼ਾਂਤੀਪੂਰਨ ਮਾਹੌਲ ਵਿਚ ਮੁਕੰਮਲ ਹੋਈ। ਪੋਲਿੰਗ ਕੇਂਦਰਾਂ ਵਿਚ ਸੁਰ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ,  66.89% ਹੋਇਆ ਮਤਦਾਨ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ

local news
ਸ੍ਰੀ ਮੁਕਤਸਰ ਸਾਹਿਬ, 26 ਮਈ                                  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕੁਲ 66.89% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ 58.07%, ਮਲੋਟ ਵਿੱਚ 66.55% ਅਤੇ ਗਿੱਦੜਬਾਹਾ ਵਿੱਚ 68.10% ਮਤਦਾਨ ਹੋਇਆ।                           ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਵੋਟਾਂ ਦੀ ਗਿਣਤੀ 29 ਮਈ ਨੂੰ ਸਬੰਧਤ ਨਗਰ ਕੌਂਸਲ ਦੀ ਹਦੂਦ ਅੰਦਰ ਬਣਾਏ ਗਏ ਕਾਊਂਟਿੰਗ ਸੈਂਟਰ ਵਿਚ ਹੋਵੇਗੀ।...