Tuesday, October 20
Shadow

Tag: punjab news

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

breaking news
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਸ. ਸੌ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

breaking news
ਚੰਡੀਗੜ੍ਹ, 26 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ। ਗੱਲਬਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ। ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ...
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

breaking news
*ਗੋਇੰਦਵਾਲ ਸਾਹਿਬ; 26 ਅਗਸਤ: * ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ 'ਸਤਿਕਾਰ ਸਖੀਆਂ' ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ 'ਭਰਾ' ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀ...
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਆਉਣ ਵਾਲੇ ਡਰੋਨ ਸ਼ੋਅ ਅਤੇ ਹੋਰ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਅਤੇ ਡੇਰਾ ਕਠਾਰ (ਡੇਰਾ ਬੱਲਾਂ ਨਾਲ ਸਬੰਧਤ) ਤੋਂ ਸੰਤ ਬਾਬਾ ਪ੍ਰਦੀਪ ਦਾਸ ਜੀ ਵੀ ਹਾਜ਼ਰ ਸਨ। ਸਿੱਖਿਆ ਮ...
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

hot news
ਚੰਡੀਗੜ੍ਹ, 25 ਅਗਸਤ: ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ 'ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ। ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ...
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

hot news
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾ...
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਉਨ...
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

hot news
ਚੰਡੀਗੜ੍ਹ; 25 ਅਗਸਤ 2026: ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਸਮਰਪਿਤ ਹੈਲਪਲਾਈਨ ਵੀ ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਨਜਿੱਠਣ ਲਈ ਪੀਐਸਪੀਸੀਐਲ ਦੇ 20 ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਟੀਮ ਪਹਿਲਾਂ ਹੀ ਹੈੱਡਕੁਆਰਟਰ ਵਿਖੇ ਤਾਇਨਾਤ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਕਿਹਾ, "ਪੰਜਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

hot news
ਚੰਡੀਗੜ੍ਹ; 25 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ...
ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

hot news
ਚੰਡੀਗੜ੍ਹ, 25 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 217ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,572 ਹੋ ਗਈਆਂ। ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ...