ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 13 ਫਰਵਰੀ 2026
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼...








