ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ 'ਆਪ' ਵਿੱਚ ਸ਼ਾਮਲ ਹੋ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ 'ਆਪ' ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ...







