Shadow

Tag: punjab news

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

local news
ਫਰੀਦਕੋਟ 25 ਮਈ -          ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਚੋਣ ਤਹਿਸੀਲਦਾਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸ਼ਡਿਊਲ ਅਤੇ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਇਹ ਦੱਸਿਆ ਗਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਪੂਰਨ ਕਰਨ ਲਈ ਰਾਜਨੀਤਿਕ ਪਾਰਟੀਆਂ ਦੀ ਇਸ ਵਿੱਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੌਰਾਨ ਰਾਜਨੀਤਿਕ ਪਾਰਟੀਆਂ ਦੇ ਬੀ.ਐੱਲ.ਏ ਕਿਸ ਤਰ੍ਹਾਂ ਬੂਥ ਲੈਵਲ ਅਫਸਰਾਂ ਨਾਲ ਮਿਲ ਕੇ ਵੋਟਰ ਸੂਚੀ ਨੂੰ ਸਹੀ ਅਤੇ ਦਰੁਸਤ ਬਣਾ...

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

local news
ਫਰੀਦਕੋਟ 25 ਮਈ () ਕੇ ਵੀ ਕੇ ਫਰੀਦਕੋਟ ਵੱਲੋਂ ਆਤਮਾ ਫਰੀਦਕੋਟ ਦੇ ਸਹਿਯੋਗ ਨਾਲ ਡਾ. ਰਾਕੇਸ਼ ਕੁਮਾਰ ਇੰਚਾਰਜ ਕੇ ਵੀ ਕੇ ਫਰੀਦਕੋਟ ਦੀ ਅਗਵਾਈ ਹੇਠ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਇਨਪੁਟ ਡੀਲਰਾਂ ਨੂੰ ਕਿਸਾਨਾਂ ਨੂੰ ਲੰਬੇ ਸਮੇਂ ਲਈ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਜੈਵਕਿ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ ਮਿੱਟੀ ਵਿਗਿਆਨ ਨੇ ਮਿੱਟੀ ਅਤੇ ਪਾਣੀ ਦੀ ਜਾਂਚ, ਮਿੱਟੀ ਅਤੇ ਪਾਣੀ ਦੀ ਜਾਂਚ ਰਿਪੋਰਟਾਂ ਦੇ ਨਤੀਜਿਆਂ ਦੀ ਵਿਆਖਿਆ, ਅਤੇ ਮਿੱਟੀ ਦੀ ਜਾਂਚ ਦੇ ਆਧਾਰ  ਤੇ ਖਾਦਾਂ ਦੀ ਸੰਤੁਲਤਿ ਵਰਤੋਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਜੈਵਕਿ ਖਾਦਾਂ ਦੀ ਮਹੱਤਤਾ ਅਤੇ ਭੂਮਿਕਾ ਬਾਰੇ ਵੀ ਚਰਚਾ ਕੀਤੀ।  ਡਾ. ਗੁਰਦਰਸ਼ਨ ਸਿੰਘ  ਪ੍ਰੋ ਬਾਗਬਾਨੀ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਵਿੱਚ ਖਾਦਾਂ ਦੀ ਸਿਫ਼ਾਰਸ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਗਬਾਨੀ ਫਸਲ...
ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

local news
ਕੀਰਤਪੁਰ ਸਾਹਿਬ 25 ਮਈ: ਡਾ.ਰਮਨ ਕੁਮਾਰ ਗੁਪਤਾ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ ਨੈਸ਼ਨਲ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਵਾਈਜਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 28 ਜੂਨ ਤੋਂ ਸ਼ੁਰੂ ਹੋਣ ਵਾਲੇ ਪੋਲੀਓ ਰਾਊਂਡ ਦੀ ਯੋਜਨਾ ਅਤੇ ਤਿਆਰੀਆਂ ਦੀ ਸਮੀਖਿਆ ਕਰਨਾ ਸੀ, ਤਾਂ ਜੋ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ। ਮੀਟਿੰਗ ਦੌਰਾਨ ਐਸ.ਐਮ.ਓ. ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਉਣ ਲਈ ਇਹ ਮੁਹਿੰਮ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਰ ਬੱਚੇ ਨੂੰ ਪੋਲੀਓ ਦੀ ਖੁਰਾਕ ਪਿਲਾਉਣਾ ਲਾਜ਼ਮੀ ਹੈ ਅਤੇ ਇਸ ਲਈ ਮੈਦਾਨੀ ਸਟਾਫ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਖ਼ਾਸ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਪ੍ਰਭਾਵਸ਼ੀਲਤਾ ਬਣਾਈ ਰੱਖਣ ਲਈ ਆਇਸ ਪੈਕਾਂ ਨੂੰ ਢੰਗ ਨਾਲ ਜਮਾਇਆ ਜਾਵੇ, ਤਾਂ...
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

Crime, hot news
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ। ਤਲਾਸ਼ ਕਰਨ ‘ਤੇ ਉਸ ਦੀ ਲਾਸ਼ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚੋਂ ਮਿਲੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ। ਇਸ ਉਪਰੰਤ ਅਣਪਛਾ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

hot news
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ, ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ (ਵੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ ਦੇ 27, ਨਗਰ ਕੌਂਸਲ ਬੁਢਲਾਡਾ ਦੇ 19, ਨਗਰ ਕੌਂਸਲ ਬਰੇਟਾ ਦੇ 13, ਨਗਰ ਪੰਚਾਇਤ ਜੋਗਾ ਦੇ 13 ਅਤੇ ਨਗਰ ਪੰਚਾ...

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

hot news
ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ ਬਾਰੇ ਵਿਸਥਾ...
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

hot news
ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

local news
ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ ਬਾਰੇ ਵਿਸਥਾ...
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

local news
ਫ਼ਰੀਦਕੋਟ 24 ਮਈ -         ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ   ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ  ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ  ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ  ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ  ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।...
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

local news
ਤਰਨ ਤਾਰਨ, 24 ਮਈ :       ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ -ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ  ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰਿਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ 'ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧ ਕ...