Tuesday, October 20
Shadow

Tag: punjab news

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ...
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

hot news
ਚੰਡੀਗੜ੍ਹ, 24 ਅਗਸਤ: ਰਾਜ ਸੂਚਨਾ ਕਮਿਸ਼ਨਰ,ਪੰਜਾਬ,  ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ - ਦ ਗਲੋਰੀ ਆਫ਼ ਇੰਡੀਆ’, ਜੋ ਕਿ ਦੇਸ਼ ਦੇ ਸੱਭਿਆਚਾਰ ਦੇ ਮਾਣ ਦਾ ਪ੍ਰਤੀਕ ਹੈ, ਦੇ ਨਾਲ-ਨਾਲ ਆਪਣੀ ਕੌਫੀ ਟੇਬਲ ਕਿਤਾਬ ‘ਸੁਖਨਾ ਝੀਲ ਐਟ ਡਾਨ’ ਪੇਸ਼ ਕੀਤੀ, ਜੋ ਕਿ ਚੰਡੀਗੜ੍ਹ ਦੇ ਨਿਰਮਾਣ ਦੇ 75ਵੇਂ ਸਾਲ ਅਤੇ ਸ਼ਹਿਰ ਦੀ ਆਰਕੀਟੈਕਚਰਲ, ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੇ ਜਸ਼ਨਾਂ ਨੂੰ  ਸਮਰਪਿਤ ਹੈ। ਉਨ੍ਹਾਂ ਨੇ ਆਪਣੇ ਖੋਜ ਪ੍ਰਕਾਸ਼ਨ, ‘ਵੀਟ ਫੀਲਡਜ਼ ਆਫ਼ ਪੰਜਾਬ - ਦ ਸਪਿਰਿਟ ਆਫ਼ ਵਿਸਾਖੀ’ ਵੀ ਪੇਸ਼ ਕੀਤੀ, ਜੋ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਦੇ ਦਸਤਾਵੇਜ਼ੀਕਰਨ ਅਤੇ ਇਸ ਧਰਤੀ ਅਤੇ ਇੱਥੋਂ ਦੇ ਲੋਕਾਂ ਨਾਲ ਭਾਰਤੀ ਫੌਜ ਦੇ ਅਟੁੱਟ ਰਿਸ਼ਤੇ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਯ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

hot news
ਚੰਡੀਗੜ੍ਹ, 24 ਅਗਸਤ : ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਹੁੰਦਾ ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਰਾਹੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਇਲਾਜ ਜਾਰੀ ਰੱਖਣ ਦੌਰਾਨ ਆਰਥਿਕ ਕਿੱਲਤ ਨੂੰ ਦੂਰ ਕਰਨ ਵਿੱਚ ਸਹਾਹਿਤਾ ਕੀਤੀ ਜਾ ਰਹੀ ਹੈ। ਛਾਤੀ ਦਾ ਕੈਂਸਰ ਹੋਣ ’ਤੇ ਛਾਤੀ ਵਿੱਚ ਅਸਧਾਰਨ ਕੋਸ਼ਿਕਾਵਾਂ ਬੇਕਾਬੂ ਢੰਗ ਨਾਲ ਵਧਣ ਅਤੇ ਫੈਲਣ ਲੱਗ ਜਾਂਦੀਆਂ ਹਨ। ਭਾਰਤ ਦੀਆਂ ਔਰਤਾਂ ਵਿੱਚ ਹੋਣ ਵਾਲੇ ਕੈਂਸਰ ਦੀ  ਇਹ ਸਭ ਤੋਂ ਆਮ ਕਿਸਮ ਹੈ। ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ-ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਇਨਫੋਰਮੈਟਿਕਸ ਐਂਡ ਰਿਸਰਚ (ਆਈ.ਸੀ.ਐਮ.ਆਰ.-ਐਨ.ਸੀ.ਡੀ.ਆਈ.ਆਰ.)  ਅਨੁਸਾਰ ਸਾਲ 2022 ਵਿੱਚ ਭਾਰਤ ਵਿੱਚ ਅੰਦਾਜ਼ਨ 2,16,108 ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਪਛਾਣ ਹੋ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 24 ਅਗਸਤ:ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ, ਜਿੱਥੇ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ, ਗੁਣਵੱਤਾ ਭਰਪੂਰ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ ਬਣਾਇਆ ਗਿਆ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 9 ਅਪ੍ਰੈਲ, 2025 ਨੂੰ ਕੀਤਾ...
ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

hot news
ਨੰਗਲ 23 ਅਗਸਤ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਾਵਨ ਮੌਕੇ ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਆਸਥਾ, ਸੱਭਿਆਚਾਰ ਅਤੇ ਰੂਹਾਨੀ ਵਿਰਸੇ ਦਾ ਅਹਿਮ ਹਿੱਸਾ ਹਨ। ਅਜਿਹੇ ਪਵਿੱਤਰ ਮੌਕੇ ਲੋਕਾਂ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਇਕੱਤਰ ਹੋਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਗਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਚਾਰ ਸੁਣੇ ਅਤੇ ਕਿਹਾ ਕਿ ਸਾਡੇ ਧਾਰਮਿਕ ਸਮਾਗਮ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ ...
ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਰਾਜਪਾਲ

hot news
ਫਾਜ਼ਿਲਕਾ 23 ਅਗਸਤ 2026. ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ ਤੇ ਫਾਜ਼ਿਲਕਾ ਵਿਖੇ ਆਸਫਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਇਹ ਸੰਕੇਤ ਹੈ ਕਿ ਕਿਸ ਤਰ੍ਹਾਂ ਸਾਡੀਆਂ ਜਵਾਨ ਬਹਾਦਰ ਫੌਜਾਂ ਨੇ ਗੁਆਂਢੀ ਦੇਸ਼ ਤੋਂ ਸਾਡੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ ਤ...
ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ ਪਹਿਲੀ ਵਾਰ ਪਰਚਾ ਦਰਜ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ ਪਹਿਲੀ ਵਾਰ ਪਰਚਾ ਦਰਜ

hot news
ਰੂਪਨਗਰ, 23 ਅਗਸਤ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਹੈੱਡਵਰਕਸ ਉੱਤੇ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਕਰਕਟ, ਰਹਿੰਦ ਖੂਹੰਦ ਸਮੇਤ ਹੋਰ ਪਲਾਸਟਿਕ ਖੜਾ ਹੋਣ ਦਾ ਸਖ਼ਤ ਨੋਟਿਸ ਲੈਣ ਕਰਕੇ ਸਤਲੁਜ ਦਾ ਪਾਣੀ ਦੂਸ਼ਿਤ ਕਰਨ ਵਾਲੇ ਹਿਮਾਚਲ ਦੇ ਉਦਯੋਗ ਖਿਲਾਫ ਪੁਲਿਸ ਵਲੋਂ ਪਹਿਲੀ ਵਾਰ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਅੱਜ ਰੋਪੜ ਹੈੱਡਵਰਕਸ ਵਿਖੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਨੇ ਕਿਹਾ ਕਿ ਰੋਪੜ ਤੋਂ ਪਹਿਲਾਂ ਪੰਜਾਬ ਵਿੱਚ ਕੋਈ ਵੀ ਉਦਯੋਗਿਕ ਕੇਂਦਰ ਨਹੀਂ ਹੈ ਜਦਕਿ ਹਿਮਾਚਲ ਪ੍ਰਦੇਸ਼ ਦੇ ਭੱਦੀ ਦੇ ਇਲਾਕੇ ਵਿੱਚ ਸਿਰਸਾ ਨਦੀ ਦੇ ਨਾਲ ਅਤੇ ਕਈ ਹੋਰ ਥਾਵਾਂ ਵਿਖੇ ਵੱਡੀ ਗਿਣਤੀ ਵਿੱਚ ਛੋਟੇ ਵੱਡੇ ਉਦਯੋਗ ਸਥਾਪਿਤ ਹਨ। ਇਹ ਉਦਯੋਗ ਮਾਨਸੂਨ ਦੌਰਾਨ ਵਰਖਾ ਦੀ ਆੜ ਵਿਚ ਆਪਣਾ ਸਾਰਾ ਜ਼ਹਿਰੀਲਾ ਰਸਾਇਣ, ਰਹਿੰਦ ਖੂਹੰਦ, ਕੂੜਾ ਕਰਕਟ ਅਤੇ ਪਲਾਸਟਿਕ ਆਦਿ ਨਦੀਆਂ ਵਿੱਚ ਸੁੱਟ ਦਿੰਦੇ ਹਨ, ਜਿਸ ਨਾਲ ਸਤਲੁਜ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਸਵੇਰੇ ਪ੍ਰਸਾਸ਼ਨ ਨੂੰ ਮੌਕੇ ਤੇ ਬੁਲਾ ਕੇ ਕਾਨੂੰਨੀ ...
ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ‘ਜੀ ਆਇਆਂ ਨੂੰ’

ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ‘ਜੀ ਆਇਆਂ ਨੂੰ’

hot news
ਬਟਾਲਾ, 23 ਅਗਸਤ (       ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਬਟਾਲਾ ਵਾਸੀਆਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਵੇਖਦਿਆਂ  ਰਵਾਇਤੀ ਪਾਰਟੀਆਂ ਦੇ ਪਰਿਵਾਰ ਦਿਨੋ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਕਈ ਪਰਿਵਾਰ ਭਾਜਪਾ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ 'ਜੀ ਆਇਆ ਨੂੰ' ਕਿਹਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਸ ਭਗਵੰਤ ਸਿੰਘ ਮਾਨ,ਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਪਣੇ ਮਹਿਜ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਮਿਥੇ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ, ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ...
ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ

ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ- ਹਰਜੋਤ ਬੈਂਸ

hot news
ਨੰਗਲ 23 ਅਗਸਤ: ਇਲਾਕੇ ਦੇ ਪ੍ਰਮੁੱਖ ਧਾਰਮਿਕ ਅਸਥਾਨ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਅੱਪਰ ਵਿਖੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੋਨੂੰ ਸੈਣੀ ਹੁਸ਼ਿਆਰਪੁਰ ਵਾਲਿਆਂ ਵੱਲੋਂ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਭਜਨਾਂ ਦਾ ਆਨੰਦ ਮਾਣਿਆ। ਇਸ ਧਾਰਮਿਕ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਪਰਿਵਾਰ ਵੀ ਆਮ ਸ਼ਰਧਾਲੂਆਂ ਦੀ ਤਰ੍ਹਾਂ ਸੇਵਾ ਕਰਦਾ ਅਤੇ ਸੰਗਤ ਨੂੰ ਭੰਡਾਰਾ ਵਰਤਾਉਂਦਾ ਨਜ਼ਰ ਆਇਆ। ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਧ ਬਾਬਾ ਬਾਲਕ ਨਾਥ ਜੀ ਮੰਦਿਰ ਗਾਗੜਾ ਸੂਰੇਵਾਲ ਵਿਖੇ ਭੰਡਾਰਾ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਜੀ ਦੇ ਭਜਨਾਂ ਨੂੰ ਸਰਵਣ ਕਰਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਸਮੁੱਚਾ ਇਲਾਕਾ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡ...
ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

hot news
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ...