ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ
*ਚੰਡੀਗੜ੍ਹ; 22 ਮਈ:* ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, "ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ...








