ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ
ਚੰਡੀਗੜ੍ਹ: 3 ਸਤੰਬਰ:
ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਰੂਪਨਗਰ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚੋਂ ਗੁਜਰਦੀਆਂ ਨਹਿਰਾਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢਿਆਂ ਦੀ ਲਗਾਤਾਰ ਨਿਗਰਾਨੀ ਕੈਬਨਿਟ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿਲ੍ਹਾਂ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚੋਂ ਸਮਾਂ ਰਹਿੰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਉਣ ਲਈ ਮੁਨਿਆਦੀ ਵੀ ਕਰਵਾਈ ਗਈ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ...








