ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 21 ਮਈ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ—ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਅਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਸਿਖਲਾਈ ਪ੍ਰੋਗਰਾਮ ਵਿੱਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ, ਪ੍ਰੋਗਰਾਮ ਦਾ ਮੁੱਖ ਉਦੇਸ਼ ਖਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਸਿਹਤ ਸੰਭਾਲ ਅਤੇ ਸਰਵਪੱਖੀ ਪੋਸ਼ਕ ਤੱਤ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।
ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਖਾਦਾਂ ਦੀ ਅਸੰਤੁਲਿਤ ਵਰਤੋਂ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ’ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਮਿੱਟੀ ਜਾਂਚ ਅਧਾਰਿਤ ਖਾਦ ਵਰਤੋਂ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ ਖਾਦਾਂ ਦੀ ਵਰਤੋਂ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਯੂਨੀਵਰਸਿਟੀ ਵੱਲੋਂ ...








