ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ
ਤਰਨ ਤਾਰਨ 02 ਫਰਵਰੀ ( ) - ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਯਾਦਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾਕਟਰ ਤੇਜਬੀਰ ਸਿੰਘ ਭੰਗੂ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾਕਟਰ ਭੁਪਿੰਦਰ ਸਿੰਘ ਜੀ ਦੀ ਅਗਵਾਈ ਹੇਠ ਇਹ ਜਾਗਰੂਕਤਾ ਅਭਿਆਨ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਕਰਵਾਇਆ ਗਿਆ । ਇਸ ਅਭਿਆਨ ਵਿੱਚ ਡਾਕਟਰ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਸ਼ਾਮਿਲ ਹੋਏ । ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿੱਟੀ ਸਿਹਤ ਕਾਰਡ ਯੋਜਨਾ, ਸਾਲ ਫਰਵਰੀ 2015 'ਚ ਭਾਰਤ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਹ...








