ਜ਼ਿਲ੍ਹਾ ਮਾਲ ਅਫ਼ਸਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮਕਰਨ ਸਬੰਧੀ ਮਾਮਲਿਆਂ ਦੀ ਕੀਤੀ ਸਮੀਖਿਆ
ਰੂਪਨਗਰ, 19 ਮਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਸਲਿਆਂ ਦੇ ਹੱਲ ਲਈ ਚਲਾਈ ਜਾ ਰਹੀ ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਮਾਲ ਅਫ਼ਸਰ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਖ਼ਾਸ ਤੌਰ ‘ਤੇ ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਸਬੰਧੀ ਲੰਬਿਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਆਜ਼ਾਦੀ ਸੰਗਰਾਮੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ. ਬਲਦੇਵ ਸਿੰਘ ਨੇ ਮੰਗ ਰੱਖੀ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਲਈ ਭੇਜੇ ਗਏ ਪ੍ਰਸਤਾਵ ਲੰਬੇ ਸਮੇਂ ਤੋਂ ਲੰਬਿਤ ਪਏ ਹਨ, ਜਿਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।
ਇਸ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫ਼ਸਰ ਸ. ਜਸਵਿੰਦਰ ਸਿੰਘ ਨੇ ਭਰੋਸਾ ਦਵਾਇਆ ਕਿ ਅਗਲੇ ਹਫ਼ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ...








