ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
*ਚੰਡੀਗੜ੍ਹ, 30 ਜਨਵਰੀ:*
ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।
ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲਾਜ਼ਮੀ ਮਨਜ਼ੂਰੀਆਂ ਜਾਰੀ ਕਰਨ ਦਾ ਪ੍ਰਕਿਰਿਆ ਅਤੇ ਲਾਗੂਕਰਨ ਢਾਂਚੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ ਰਾਹੀਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਦੀ ਪ੍ਰਵਾਨਗੀ ਪ੍ਰਕਿਰਿਆ...








