ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਵੱਲੋਂ ਅਮਰੀਕੀ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਨਾਲ ਮੁਲਾਕਾਤ; ਪੰਜਾਬ ਦੇ ਕਿਸਾਨਾਂ ਦੇ ਉਠਾਏ ਮੁੱਦੇ
ਚੰਡੀਗੜ੍ਹ, 12 ਅਗਸਤ: ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਵੱਲੋਂ ਅੱਜ ਅਮਰੀਕੀ ਖੇਤੀਬਾੜੀ ਵਿਭਾਗ (ਯੂ.ਐੱਸ.ਡੀ.ਏ.) ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਅਹਿਮ ਮੁੱਦੇ ਚੁੱਕੇ ਗਏ।
ਫਾਰਨ ਐਗਰੀਕਲਚਰ ਸਰਵਿਸ, ਅਮਰੀਕੀ ਖੇਤੀਬਾੜੀ ਵਿਭਾਗ, ਨਵੀਂ ਦਿੱਲੀ ਦੇ ਸੀਨੀਅਰ ਖੇਤੀਬਾੜੀ ਮਾਹਿਰ ਡਾ. ਸੰਤੋਸ਼ ਕੁਮਾਰ ਸਿੰਘ ਨੇ ਭਾਰਤੀ ਅਤੇ ਵਿਸ਼ਵਵਿਆਪੀ ਖੇਤੀਬਾੜੀ ਦੇ ਮੌਜੂਦਾ ਸੰਦਰਭ ਅਤੇ ਭਾਰਤ-ਅਮਰੀਕਾ ਖੇਤੀਬਾੜੀ ਵਪਾਰ ਅਤੇ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਵਿਚਾਰ-ਚਰਚਾ ਕਰਨ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਨਾਲ ਮੁਲਾਕਾਤ ਕੀਤੀ। ਪੀਐਸਐਫਸੀ ਦੇ ਚੇਅਰਮੈਨ ਪ੍ਰੋ. ਡਾ. ਸੁਖਪਾਲ ਸਿੰਘ ਨੇ ਡਾ. ਸੰਤੋਸ਼ ਕੁਮਾਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਭਾਰਤ ਅਤੇ ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਹੋ ਰਹੇ ਵਿਕਾਸ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਉਨ੍ਹਾਂ ਦੇ ਵੱਡਮੁੱਲੇ ਵਿਚਾਰਾਂ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਡਾ. ਰਣਜੋਧ ਸਿੰਘ ਬੈਂਸ ਨੇ "ਪੰਜਾਬ ਖੇਤੀਬਾੜੀ 2026: ਉਤਪਾਦਨ ਦੀਆਂ ਸੰਭਾਵਨਾਵਾਂ, ਫਸਲੀ ਵਿਭ...








