ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 11 ਅਗਸਤ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।
ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।
ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ...








