ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
ਲੁਧਿਆਣਾ, 27 ਜਨਵਰੀ (000) - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ (91151-15153), ਗੁਰਿੰਦਰ ਸਿੰਘ, ਵੇਟ ਲਿਫਟਿੰਗ ਕੋਚ (94176-54688), ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ (83606-03295), ਦਿਲਜੋਤ ਸਿੰਘ ਪੁੱਤਰ ਸ਼੍ਰੀ ਬਲਰਾਜ ਸਿੰਘ (97811-22303), ਗੁਰਦੀਪ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ (77102-75748), ਹਰਜੀਤ ਸਿੰਘ ਪੁੱਤਰ ਸ਼...








