ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ
ਰੂਪਨਗਰ, 15 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਇਸ ਮੌਕੇ ਨੂਰਪੁਰ ਬੇਦੀ ਬਲਾਕ ਅਧੀਨ ਸੇਂਟ ਮੇਰੀ ਪਬਲਿਕ ਸਕੂਲ ਅਤੇ ਬ੍ਰਿਟਿਸ਼ ਕੋਲੰਬੀਆ ਸਕੂਲ ਦੀਆਂ ਕੁੱਲ 32 ਸਕੂਲੀ ਵੈਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵਾਹਨਾਂ ਵਿੱਚ ਸੁਰੱਖਿਆ ਸੰਬੰਧੀ ਲਾਜ਼ਮੀ ਪ੍ਰਬੰਧਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਚੈਕਿੰਗ ਦੌਰਾਨ ਸਹਾਇਕ ਰੀਜਨਲ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਅਤੇ ਵੈਨਾਂ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ 15 ਦਿਨਾਂ ਅੰਦਰ ਦੂਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲੀ ਬ...








