ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ
ਪੱਟੀ/ਤਰਨ ਤਾਰਨ, 23 ਜਨਵਰੀ ( ) - ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਤੇਲ ਬੀਜ਼ਾਂ ਵਿੱਚ ਫਾਈਬਰ, ਵਿਟਾਮਿਨ, ਖਣਿਜ, ਲਾਭਦਾਇਕ ਮੋਨੋ ਅਤੇ ਪੋਲੀਅਨਸੈਚੂਰੇਟਡ ਫੈਟੀ ਐਸਿਡ ਅਤੇ ਉਮੇਗਾ- 3 ਫੈਟੀ ਐਸਿਡ ਦੀ ਮਾਤਰਾ ਵੱਧ ਪਾਈ ਜਾਣ ਕਰਕੇ ਇਸ ਨਾਲ ਕੋਲੈਸਟਰੋਲ, ਬਲੱਡ ਪ੍ਰੈਸ਼ਰ, ਪਾਚਣ ਕਿਰਿਆ, ਦਿਲ ਸਬੰਧੀ, ਸ਼ੱਕਰ ਰੋਗ, ਮੋਟਾਪਾ, ਜੋੜਾਂ ਦੇ ਦਰਦ ਆਦਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ। ਦੋ ਰੋਜ਼ਾ ਤਕਨੀਕੀਸ਼ਨ ਦੌਰਾਨ ਉਹਨਾਂ ਜਾਣਕਾਰੀ ਸਾਂਝੀ ਕੀਤੀ ਕਿ ਰੋਜ਼ਾਨਾਂ ਖੁਰਾਕ ਵਿੱਚ ਵਰਤੇ ਜਾਣ ਵਾਲੇ ਤੇਲ ਬੀਜ ਜਿਵੇਂ ਸੂਰਜਮੁਖੀ ਦੇ ਬੀਜ਼, ਅਲਸੀ, ਮੂੰਗਫਲੀ, ਸੋਇਆਬੀਨ, ਸਰੋਂ ਆਦਿ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਲਗਭਗ ਇੱਕ ਲੱਖ 61 ਹਜਾਰ ਕਰੋੜ ਰੁਪ...








