ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ
ਚੰਡੀਗੜ੍ਹ; 07 ਅਗਸਤ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ ਹਨ। ਇਹ ਵਿਆਪਕ ਜਨ-ਸੰਪਰਕ ਪ੍ਰੋਗਰਾਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਆਮ ਲੋਕਾਂ ਦਰਮਿਆਨ ਦੂਰੀ ਨੂੰ ਘਟਾਉਂਦਿਆਂ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਮਜ਼ਬੂਤ ਥੰਮ੍ਹ ਬਣ ਕੇ ਉੱਭਰਿਆ ਹੈ।
ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਇਸ ਦੇ ਜਨ-ਜਾਗਰੂਕਤਾ ਪ੍ਰੋਗਰਾਮ ਨੇ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਲੋਕ ਲਹਿਰ ਦਾ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਨਸ਼ਿਆਂ ਵਿਰੁੱਧ ਲੜਾਈ ਪੂਰੇ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ, ਪੰਜਾਬ ਦੇ ਡੀਜੀਪੀ ਗ...








