ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼
ਚੰਡੀਗੜ੍ਹ/ਅੰਮ੍ਰਿਤਸਰ, 6 ਅਗਸਤ: ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆਨ ਨਹੀ...








