ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ
ਚੰਡੀਗੜ੍ਹ, 19 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ।
ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸ...








