Shadow

Tag: punjab news

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

hot news
ਬੁਢਲਾਡਾ, 14 ਮਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ। ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਨੇ ਦ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

hot news
ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

hot news
ਨੰਗਲ 14 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿੱਚ ਪੂਰੀ ਸਹਿਯੋਗ ਦੇਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਯੋਜਨਾ ਬਣਾਉਣ ਵਿੱਚ ਰੁਕਾਵਟ ਆ ਸਕਦੀ ਹੈ। ਇਸ ਲਈ ਹਰ ਇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰੇ। ਹਰਜੋਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਡਿਜ਼ੀਟਲ ਮਾਧਿਅਮਾਂ ਰਾਹੀਂ ਜਨਗਣਨਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਪ੍ਰਕਿਰਿਆ ਤੇਜ਼, ਸਹਿਜ ਅਤੇ ਪਾਰਦਰਸ਼...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

breaking news
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ  ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

breaking news
ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

hot news, Politics
*ਚੰਡੀਗੜ੍ਹ; 13 ਮਈ 2026:*   ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।   ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿ...
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

hot news, National, Politics
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਸ਼ਮੂਲੀਅਤ ਵਾਲੇ ਡਿਵੀਜ਼ਨ ਬੈਂਚ ਕੋਲ ਸੰਜੀਵ ਅਰੋੜਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਗੁਰੂਗ੍ਰਾਮ ਦੀ ਅਦਾਲਤ ਵੱਲੋਂ ਸੁਣਾਏ ਗਏ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਦਲੀਲ ਦਿੱਤੀ ਕਿ ਈਡੀ ਦੀ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਉਨ੍ਹਾਂ ਨੇ ਹਾਈ ਕੋਰਟ ਵੱਲੋਂ ਹਾਲ ਹੀ ਵਿੱਚ ਭਾਜਪਾ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਰਾਹਤ ਵਰਗੀ ਬਰਾਬਰੀ ਦੀ ਮੰਗ ਕੀਤੀ। ਇਸ ਕੇਸ ਨ...
‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

hot news, Politics
ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ। ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

hot news
ਨਵੀਂ ਦਿੱਲੀ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ 'ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮ...
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Crime, hot news
ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲ...