Shadow

Tag: punjab news

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

hot news
ਚੰਡੀਗੜ੍ਹ/ਪਟਿਆਲਾ, 13 ਮਈ: ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ। ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ। ਸ...
ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

hot news
ਚੰਡੀਗੜ੍ਹ, 13 ਮਈ: ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਐਫਡਬਲਯੂਸੀ) ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪ੍ਰੋਫੈਸਰ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਅਤੇ ਸ੍ਰੀ ਨਵਜੋਤ ਸਿੰਘ ਜਰਗ, ਚੇਅਰਮੈਨ, ਜੀਈਐਨਸੀਓ ਨਾਲ ਪ੍ਰੋਫੈਸਰ ਡਾ. ਚਮਕੌਰ ਸਿੰਘ ਅਠਵਾਲ ਦੀ ਅਗਵਾਈ ਵਾਲੇ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਉੱਚ ਪੱਧਰੀ ਵਫ਼ਦ  ਵਿੱਚ ਡਾ. ਫਲੋਰੀਮੰਡ ਗੁਨੀਅਟ ਅਤੇ ਡਾ. ਸ਼ਿਸ਼ਾਂਕ, ਅਰਥਸ਼ਾਸਤਰੀ, ਡਾ. ਸੰਦੀਪ ਧੁੰਧਰਾ, ਬੀ.ਸੀ.ਯੂ., ਯੂ.ਕੇ. ਸ਼ਾਮਲ ਸਨ। ਇਸ ਤੋਂ ਇਲਾਵਾ  ਇਲਾਵਾ ਡਾ. ਵਾਈ.ਪੀ. ਵਰਮਾ, ਰਜਿਸਟਰਾਰ, ਅਤੇ ਡਾ. ਮਨਿੰਦਰ ਕੌਰ, ਪੀਯੂ, ਚੰਡੀਗੜ੍ਹ ਵੀ ਮੌਜੂਦ ਸਨ। ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਊਰਜਾ ਉਤਪਾਦਨ ਲਈ ਹੋਰ ਟਿਕਾਊ ਮਾਡਲ ਲਿਆਉਣਾ ਸੀ। ਡਾ. ਚੈਮ ਬਿਜਲੀ 'ਤੇ ਨਿਰਭਰਤਾ ਘਟਾਉਣ ਲਈ ਸੂਰਜੀ ਊਰਜਾ ਦੀ ਢੁਕਵੀਂ ਵਰਤੋਂ ਸਬੰਧੀ ਵੱਖ-ਵੱਖ ਮਾਡਲ ਵਿਕਸਤ ਕਰਨ ਵਾਲੀ ਇੱਕ ਅਥਾਰਟੀ ਹਨ। ਉਨ੍ਹਾਂ ਦੱਸਿ...
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

breaking news
ਨਵੀਂ ਦਿੱਲੀ, 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ...
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

hot news
ਚੰਡੀਗੜ੍ਹ, 13 ਮਈ: ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। "ਆਪ੍ਰੇਸ਼ਨ ਨੈਸਟ ਰੈਕਰ" ਨਾਮ ਹੇਠ ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਅਤੇ ਬਟਾਲਾ ਪੁਲਿਸ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਰਹਿਣ ਵਾਲੇ ਜਤਿਨ ਸਿੰਘ, ਤਰਨ ਤਾਰਨ ਦੇ ਪਿੰਡ ਸੰਗਰ ਕੋਟ ਦੇ ਰਹਿਣ ਵਾਲੇ ਸਾਜਨਦੀਪ ਸਿੰਘ ਅਤੇ ਅੰਮ੍ਰਿਤਸਰ ਦੇ...
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਨਵੀਂ ਦਿੱਲੀ; 13 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ। ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ। ਮ...
ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ

ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ

hot news
ਸ੍ਰੀ ਚਮਕੌਰ ਸਾਹਿਬ, 13 ਮਈ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣ ਸਕਣ। ਉਹ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਆਯੋਜਿਤ ਐਨ.ਵੀ.ਐਸ. ਖੇਤਰੀ ਪੱਧਰੀ ਲੜਕੀਆਂ ਕਬੱਡੀ ਮੁਕਾਬਲਾ 2026–27 ਦੇ ਸਮਾਪਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਹ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ। ਸ. ਕੰਗ ਨੇ ਭਾਗ ਲੈਣ ਵਾਲੀਆਂ ਟੀਮਾਂ, ਕੋਚਾਂ ਅਤੇ ਆਯੋਜਕਾਂ ਨੂੰ ਇਸ ਖੇਡ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚ ਮਿਆਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਬੀਰਦਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਖਿਡਾਰਨੀਆਂ ਦੀ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ...
ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

hot news
ਕੋਟਕਪੂਰਾ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ ਅਤੇ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੱਡਾ ਸਨਮਾਨ ਮਿਲਿਆ ਹੈ। ਉਨ੍ਹਾਂ ਯਾਤਰੀਆਂ ਦੀ ਸੁਖਦ, ਸੁਰੱਖਿਅਤ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਾਰਿਆਂ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।...
ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

hot news
ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।        ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ...
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

breaking news
ਚੰਡੀਗੜ੍ਹ, 13 ਮਈ:ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ...
ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

breaking news
ਚੰਡੀਗੜ੍ਹ, 13 ਮਈ:–ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿ...