ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ
ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾ...








