ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ।
ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦ...








