Saturday, March 14
Shadow

Tag: punjab news

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

National, Politics, Punjab
ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈਲੀ ਹੋਈ ਹ...
852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

National, Politics, Punjab
ਚੰਡੀਗੜ੍ਹ, 8 ਜਨਵਰੀ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61...
ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।  ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰਗ ਸਟੇਟ’...
ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ  ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ  64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’ ਇਸ ਸਮਾਜਿਕ ਉਪਰਾਲੇ ਵਿੱ...
ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 08  ਜਨਵਰੀ: ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ ਗਿਆ। ਇਸ ਕੈਂਪ ਵਿੱਚ ਡਾ ਪ੍ਰਸ਼ੋਤਮ ਕੁਮਾਰ ਵੈਟਨਰੀ ਅਫਸਰ ਹਰੀਕੇ ਕਲਾਂ ਨੇ 50 ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫਤ ਟੀਕਾਕਰਨ ਕੀਤਾ। ਉਨ੍ਹਾਂ ਦੱਸਿਆ ਕਿ 30 ਦੇ ਲੱਗਭਗ ਕੁੱਤਿਆ ਦੀ ਹੋਰ ਬਿਮਾਰੀਆਂ ਤੋਂ ਬਚਾਅ ਲਈ ਵੀ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸਦਾ ਲਗਭਗ 41 ਕੁਤੇ ਪਾਲਕਾਂ ਦੁਆਰਾ ਲਾਭ ਲਿਆ ਗਿਆ। ਇਸ ਕੈਂਪ ਵਿੱਚ ਵੈਟਨਰੀ ਫਾਰਮਾਸਿਸਟ ਰਵਿੰਦਰ ਕੁਮਾਰ, ਅਤੇ ਠਾਣਾ ਸਿੰਘ ਦਰਜਾਚਾਰ ਨੇ ਆਪਣਾ ਸਹਿਯੋਗ ਦਿੱਤਾ।...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ () ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਆਈ.ਏ.ਐਸ.ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫਤਰ ਦੇ ਮੀਟਿੰਗਾਂ ਹਾਲ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਰੱਖੀ ਗਈ ।ਜਿਸ ਵਿੱਚ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕੀ ਹੋਲੇ ਮਹੱਲੇ ਦਾ ਤਿਉਹਾਰ ਪੰਜਾਬ ਦਾ ਇੱਕ ਬਹੁਤ ਹੀ ਇਤਿਹਾਸਿਕ ਤਿਉਹਾਰ ਹੈ ਤੇ ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਦੀਆਂ ਹਨ। ਡਿਪਟੀ ਕਮਿਸ਼ਨਰ ਨੇ ਐੱਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫ਼ਸਰ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਹਾਇਕ ਮੇਲਾ ਅਫਸਰ ਅਤੇ ਐਸ ਡੀ ਐਮ ਚਮਕੌਰ ਸਾਹਿਬ ਨੂੰ ਮੇਲਾ ਅਫਸਰ...
ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

National, Politics, Punjab
ਹੁਸ਼ਿਆਰਪੁਰ, 8 ਜਨਵਰੀ : ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸੁਣਾਉਂਦੇ ਹੋਏ ਦੱਸਿਆ ਕਿ ਜਲਦ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ 1035 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਖ਼ਰਚ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਅੱਗੇ ਦੱਸਿਆ ਕਿ ਪੀ.ਡਬਲਿਊ.ਡੀ ਰਾਹੀਂ 344 ਕਰੋੜ ਨਾਲ 975 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ 60.35 ਕਰੋੜ ਖ਼ਰਚ ਕਰਕੇ ਜ਼ਿਲ੍ਹੇ ਵਿੱਚ 74 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਦੱਸਿਆ ਕਿ ਜ਼ਰੂਰਤ ਮੁਤਾਬਿਕ ਜਿੱਥੇ ਨਵੀਆਂ ਸੜਕਾਂ ਦਾ ਨਿਰਮਾਣ ਹੋਵੇਗਾ, ਉੱਥੇ ਹੀ ਕੰਕਰੀਟ ਦੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ ਅਤੇ ਨਾਲ ਹੀ ਕਈ ਸੜਕਾਂ ਨੂੰ 18 ਫੁੱਟ ਚੌੜਾ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਕਈ ਥਾਵਾਂ ’ਤੇ ਲੋਕਾਂ ਦੀ ਲੋੜ ਦੇ ਅਨੁਸਾ...
ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਾਲ ਸੂਬੇ ਭਰ ਵਿੱਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 312 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,544 ਹੋ ਗਈ ਹੈ। ਛਾਪੇਮਾਰੀਆਂ ਦੇ ਸਿੱਟੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.2 ਕਿਲੋ ਹੈਰੋਇਨ, 7 ਕਿਲੋ ਭੁੱਕੀ, 496 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮ...
ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ। ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ। ਯੂਨੀਅਨ ਦੇ ਨੁਮਾਇੰਦਿਆਂ ਵੱਲੋਂ, ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ਵਿੱਚ, ਮੰਤਰੀ ਨੂੰ ਵਿਭਾਗ ਦੇ ਸ...
ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ/ ਮਲੋਟ, 07 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤਾਂ ਜੋ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਿੱਖਣ ਦੇ ਨਤੀਜਿਆਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸੇ ਕੜੀ ਹੇਠ ਅੱਜ ਮਲੋਟ ਵਿਖੇ ਪੋਸ਼ਣ ਅਭਿਆਨ ਦੇ ਅਧੀਨ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਹ ਸਮਾਗਮ ਪੋਸ਼ਣ ਵੀ ਪੜਾਈ ਵੀ ਟਾਇਰ-2, ਫੇਜ਼ 2 ਟ੍ਰੇਨਿੰਗ ਪ੍ਰੋਗਰਾਮ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਮੀਨੀ ਪੱਧਰ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਸਮਰਥਾ ਨੂੰ ਮਜ਼ਬੂਤ ਕਰਨਾ ਅਤੇ ਪੋਸ਼ਣ ਸੰਬੰਧੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਕੈਬਨਿਟ ਮ...