ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ
ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਲਗਾਈ ਗਈ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 14341 ਕੇਸ ਜਿਵੇਂ ਦੀਵਾਨੀ, ਫੌਜਦਾਰੀ ਕੰਪਾਊਂਡੇਬਲ ਕੇਸ, ਐਨਆਈ ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵਿਆਂ ਦੇ ਕੇਸ, ਐਲਏਸੀ ਕੇਸ, ਮਾਲ ਕੇਸ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨ ਵੀ ਲਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ।
ਇਸ ਲੋਕ ਅਦਾਲਤ ਵਿੱਚ ਰੂਪਨਗਰ ਵਿਖੇ 06 ਬੈਂਚ, ਸ੍ਰੀ ਅਨੰਦਪੁਰ ਸਾਹਿਬ ਵਿਖੇ 01 ਬੈਂਚ ਅਤੇ ਨੰਗਲ ਵਿਖੇ 01 ਬੈਂਚ ਲਗ...








