ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ
*ਚੰਡੀਗੜ੍ਹ, 7 ਜਨਵਰੀ:*
ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਰਾਹਤ ਮਿਲੀ ਹੈ। 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਨੈਟਵਰਕ ਦਾ ਨਵੀਨੀਕਰਨ ਮੁਕੰਮਲ ਹੋਣ ਨਾਲ ਇਸ ਖੇਤਰ ਦੇ 433 ਪਿੰਡਾਂ ਦੀ 1.25 ਲੱਖ ਏਕੜ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਹੁਣ ਨਹਿਰੀ ਪਾਣੀ ਮਿਲ ਰਿਹਾ ਹੈ। ਇਸ ਪ੍ਰਾਪਤੀ ਨਾਲ ਪੰਜਾਬ ਦੀ ਸਿੰਜਾਈ ਪ੍ਰਣਾਲੀ ਵਿੱਚ ਇੱਕ ਫ਼ੈਸਲਾਕੁੰਨ ਬਦਲਾਅ ਆਇਆ ਹੈ।
ਇਸ ਪ੍ਰਾਪਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਸਿੰਜਾਈ ਲਈ ਨਹਿਰੀ ਨੈਟਵਰਕ ਦੀ ਬਹਾਲੀ ਨੂੰ ਸਰਕਾਰ ਦੀ ਤਰਜੀਹ ਬਣਾਇਆ ਹੈ ਜਿਸ ਲਈ ਸਰਕਾਰ ਨੇ ਵੱਡੀ ਰਾਸ਼ੀ ਖ਼ਰਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਸਿੰਜਾਈ ...








